580 ਕਰੋੜ ਰੁਪਏ ਦੀ ਇੱਕ ਹੋਰ ਕਿਸ਼ਤ ਜਾਰੀ ਹੋਵੇਗੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਲਈ 1.15 ਲੱਖ ਹੋਰ ਕੇਸਾਂ ਨੂੰ ਮਨਜੂਰੀ ਦੇ ਦਿੱਤੀ ਹੈ| ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਰਿਵਿਊ ਬੈਠਕ ਵਿਚ ਐਲਾਨ ਕੀਤਾ ਗਿਆ ਕਿ 580 ਕਰੋੜ ਰੁਪਏ ਦੀ ਇੱਕ ਹੋਰ ਕਿਸ਼ਤ ਜਾਰੀ ਹੋਵੇਗੀ|
ਇਸ ਬੈਠਕ ਵਿਚ ਫੈਸਲਾ ਕੀਤਾ ਗਿਆ ਕਿ 31 ਜਨਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ|