ਲੁਧਿਆਣਾ : ਲੁਧਿਆਣਾ ਵਿਖੇ ਅੱਜ ਇੱਕ ਕੱਪੜਾ ਫੈਕਟਰੀ ਨੂੰ ਅੱਗ ਲੱਗ ਗਈ| ਇਹ ਅੱਗ ਕੋਕੋਵਾਲ ਰੋਡ ਉਤੇ ਸਥਿਤ ਕੱਪੜਾ ਫੈਕਟਰੀ ਨੂੰ ਲੱਗੀ| ਸੰਭਾਵਨਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ|
ਇਸ ਦੌਰਾਨ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਸੀ|
ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਲੁਧਿਆਣਾ ਵਿਖੇ ਕਈ ਫੈਕਟਰੀਆਂ ਨੂੰ ਅੱਗ ਲੱਗੀ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ|