ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ 186 ਕੇਸਾਂ ਦੀ ਮੁੜ ਤੋਂ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ| ਦੱਸਣਯੋਗ ਹੈ ਕਿ ਇਨ੍ਹਾਂ ਕੇਸਾਂ ਨੂੰ ਐਸ.ਆਈ.ਟੀ ਵੱਲੋਂ ਬੰਦ ਕਰ ਦਿੱਤਾ ਗਿਆ ਸੀ|
ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਇੱਕ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਹੈ|