ਚੰਡੀਗੜ – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਸਤਨਾਮ ਕੈਂਥ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿ ਸ੍ਰੀ ਕੈਂਥ ਬਹੁਤ ਹੀ ਵਧੀਆ ਰਾਜਸੀ ਨੇਤਾ ਸਨ ਜਿਹਨਾਂ ਨੇ ਇਮਾਨਦਾਰੀ ਨਾਲ ਸਮਾਜ ਦੀ ਬਿਹਤਰੀ ਲਈ ਜ਼ਿਕਰਯੋਗ ਯੋਗਦਾਨ ਪਾਇਆ। ਲੋਕ ਸਭਾ ਦੇ ਮੈਂਬਰ ਬਣ ਕੇ ਪੰਜਾਬ ਦੀ ਅਵਾਜ਼ ਉਠਾਉਣ ਲਈ ਮੋਹਰੀ ਰੋਲ ਅਦਾ ਕੀਤਾ। ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਦੇ ਤੌਰ ਤੇ ਵੀ ਆਪਣੀਆਂ ਸੇਵਾਵਾਂ ਬਹੁਤ ਧੜੱਲੇ ਨਾਲ ਨਿਭਾਈਆਂ ਸਨ ਉਹਨਾਂ ਦੀ ਮੌਤ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ।