ਗ੍ਰਹਿ ਮੰਤਰਾਲੇ ਦਾ ਫੈਸਲਾ, ਨਿਤੀਸ਼ ਕੁਮਾਰ ਨੂੰ ਦਿੱਤੀ ਗਈ ਜੈੱਡ ਪਲੱਸ ਸੁਰੱਖਿਆ

ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਾਫਲੇ ‘ਤੇ ਹੋਏ ਹਮਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਹੈ। ਨਿਤੀਸ਼ ਕੁਮਾਰ ਨੂੰ ਜੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਅਜੇ ਤੱਕ ਮੁੱਖ ਮੰਤਰੀ ਨੂੰ ਸਿਰਫ ਬਿਹਾਰ ਪੁਲਸ ਦੀ ਸੁਰੱਖਿਆ ਹੀ ਮਿਲੀ ਸੀ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਵੀ ਨਿਤੀਸ਼ ਕੁਮਾਰ ਦੀ ਸੁਰੱਖਿਆ ਵਧਾਉਣ ਦੀ ਗੱਲ ਚੁੱਕੀ ਗਈ ਸੀ ਪਰ ਮੁੱਖ ਮੰਤਰੀ ਨੇ ਇਸ ਲਈ ਇਨਕਾਰ ਕਰ ਦਿੱਤਾ ਸੀ। ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜੈੱਡ ਪਲੱਸ ਸੁਰੱਖਿਆ ਵਾਪਸ ਲੈਣ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ, ਉਸ ਨੂੰ ਲੈ ਕੇ ਵੀ ਮੁੱਖ ਮੰਤਰੀ ਨੇ ਲਾਲੂ ‘ਤੇ ਕਰਾਰਾ ਤੰਜ਼ ਕੱਸਿਆ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਸਮੀਖਿਆ ਯਾਤਰਾ ਦੌਰਾਨ ਬਕਸਰ ਜ਼ਿਲੇ ਦੇ ਨੰਦਨ ਪਿੰਡ ‘ਚ ਉਨ੍ਹਾਂ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਕਈ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ। ਇਸ ਹਮਲੇ ਨੂੰ ਦੇਖਦੇ ਹੋਏ ਹੀ ਮੁੱਖ ੰਮਤਰੀ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਨਿਤੀਸ਼ ਕੁਮਾਰ ਨੂੰ ਦਿੱਲੀ 6 ਕਾਮਰਾਜ ਮਾਰਗ ‘ਚ ਨਵਾਂ ਘਰ ਦੇ ਦਿੱਤਾ ਹੈ।