ਸ਼ਿਮਲਾ— ਸ਼ਿਮਲਾ-ਚੰਡੀਗੜ੍ਹ ਹਾਈਵੇ ‘ਤੇ ਸਿਹਤ ਮੰਤਰੀ ਵਿਪੀਨ ਪਰਮਾਰ ਹਾਦਸੇ ‘ਚ ਵਾਲ-ਵਾਲ ਬਚੇ। ਜਾਣਕਾਰੀ ਅਨੁਸਾਰ ਐੈਤਵਾਰ ਨੂੰ ਤਾਰਾਦੇਵੀ ਮੰਦਿਰ ਜਾਂਦੇ ਹੋਏ ਉਨ੍ਹਾਂ ਦੀ ਗੱਡੀ ਇਕ ਦੂਜੀ ਗੱਡੀ ਨਾਲ ਟਕਰਾ ਗਈ। ਜਿਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ।
ਦੱਸਣਾ ਚਾਹੁੰਦੇ ਹਾਂ ਕਿ ਇਸ ਹਾਦਸੇ ‘ਚ ਉਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ ਹੈ, ਪਰ ਉਨ੍ਹਾਂ ਦੀ ਗੱਡੀ ਕਾਫੀ ਨੁਕਸਾਨੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਭਾਰੀ ਜਾਮ ਲੱਗ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।