ਜਨਮੇਜਾ ਸਿੰਘ ਸੇਖੋਂ ਨੂੰ ਗਹਿਰਾ ਸਦਮਾ, ਪਤਨੀ ਸਵਰਗਵਾਸ

ਚੰਡੀਗੜ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਗਹਿਰਾ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਧਰਮ ਸੁਪਤਨੀ ਬੀਬੀ ਜਸਵਿੰਦਰ ਕੌਰ 26 ਜਨਵਰੀ ਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 70 ਵਰਿਆਂ ਦੇ ਸਨ। ਬੀਬੀ ਜਸਵਿੰਦਰ ਕੌਰ ਪਿਛਲੇ ਕਾਫੀ ਸਮੇ ਤੋਂ ਬੀਮਾਰ ਚਲੇ ਆ ਰਹੇ ਸਨ ਅਤੇ ਉਹਨਾਂ ਨੇ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜਿੱਥੇ ਕਿ ਉਹ ਕਈ ਦਿਨਾਂ ਤੋਂ ਜੇਰੇ ਇਲਾਜ ਸਨ, ਆਪਣੇ ਪ੍ਰਾਣ ਤਿਆਗੇ। ਉਹ ਆਪਣੇ ਪਿੱਛੇ ਇੱਕ ਬੇਟੀ ਅਤੇ ਬੇਟਾ ਛੱਡ ਗਏ ਹਨ। ਉਹਨਾ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਸ਼ਹਿਰ ਫਿਰੋਜਪੁਰ ਵਿਖੇ 28 ਜਨਵਰੀ ਨੂੰ ਬਾਅਦ ਦੁਪਿਹਰ 2 ਵਜੇ ਕੀਤਾ ਜਾਵੇਗਾ।