ਮੋਹਾਲੀ ਦੇ ਮੇਅਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਭਲਕੇ

ਚੰਡੀਗੜ੍ਹ : ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਦਾਇਰ ਪਟੀਸ਼ਨ ਉਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਭਲਕੇ ਹੋਵੇਗੀ| ਇਸ ਦੌਰਾਨ ਹਾਈਕੋਰਟ ਵਿਚ ਅੱਜ ਸੁਣਵਾਈ ਨਹੀਂ ਹੋ ਸਕੀ|
ਪਟੀਸ਼ਨ ਵਿਚ ਮੇਅਰ ਕੁਲਵੰਤ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਭੇਜੇ ਗਏ ਸ਼ੋਅਕਾਜ਼ ਨੋਟਿਸ ਨੂੰ ਚੁਣੌਤੀ ਦਿੱਤੀ ਹੈ|
ਵਰਨਣਯੋਗ ਹੈ ਕਿ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਗਏ ਮੁਅੱਤਲ ਕਰਨ ਦੇ ਨੋਟਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ| ਕੁਲਵੰਤ ਸਿੰਘ ਨੇ ਇਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ|
ਦੱਸਣਯੋਗ ਹੈ ਕਿ ਇੱਕ ਮਸ਼ੀਨ ਮਹਿੰਗੇ ਭਾਅ ਖਰੀਦਣ ਦੇ ਇਲਜ਼ਾਮ ਵਿਚ ਮੇਅਰ ਕੁਲਵੰਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਸਰਕਾਰ ਵੱਲੋਂ ਨੋਟਿਸ ਭੇਜਿਆ ਗਿਆ ਸੀ|