ਚੰਡੀਗੜ -ਸੀਨੀਅਰ ਕੈਬਨਿਟ ਮੰਤਰੀ ਅਤੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਅਬਜ਼ਰਵਰ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਇਨਾਂ ਚੋਣਾਂ ਲਈ ਕਾਂਗਰਸ ਪਾਰਟੀ ਦੀ ਰਣਨੀਤੀ ਨੂੰ ਅੰਤਮ ਰੂਪ ਦੇਣ ਦੀਆਂ ਤਿਆਰੀਆਂਕਰਨ ਵਾਸਤੇ ਭਲਕੇ ਲੁਧਿਆਣਾ ਵਿੱਚ ਮੀਟਿੰਗ ਸੱਦੀ ਹੈ।
ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾੳੂਸ ਵਿੱਚ ਹੋਵੇਗੀ ਜਿੱਥੇ ਕਾਂਗਰਸ ਦੇ ਸਥਾਨਕ ਨੇਤਾਵਾਂ ਅਤੇਵਰਕਰਾਂ ਨੂੰ ਬੁਲਾਵਾ ਭੇਜਿਆ ਗਿਆ ਹੈ ਅਤੇ ਇਸ ਦਾ ਉਦੇਸ਼ ਸੂਬੇ ਵਿੱਚ ਪਾਰਟੀ ਦੀ ਲੜੀਵਾਰ ਜਿੱਤ ਨੂੰ ਯਕੀਨੀਬਣਾਉਣਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਮੀਟਿੰਗ ਦੌਰਾਨ ਚੋਣ ਰਣਨੀਤੀਘੜਨ ਤੋਂ ਇਲਾਵਾ ਲੁਧਿਆਣਾ ਦੇ ਲੋਕਾਂ ਨੂੰ ਦਰਪੇਸ਼ ਮਸਲਿਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਉਨਾਂ ਦੱਸਿਆ ਕਿਨਿਗਮ ਚੋਣਾਂ ਲਈ ਮਨਰੋਥ ਪੱਤਰ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਸਥਾਨਕ ਪਾਰਟੀ ਨੇਤਾਵਾਂ ਤੇ ਵਰਕਰਾਂ ਦੇ ਵਿਚਾਰਵੀ ਲਏ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਬਾਜਵਾ ਨੂੰ ਪਾਰਟੀ ਵਰਕਰਾਂ ਦੀ ਖੁੱਲੀਵਿਚਾਰ-ਚਰਚਾ ਦੀ ਪਿਆ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ ਕਿਉਂਕਿ ਇਹ ਵਰਕਰ ਹੀ ਲੁਧਿਆਣਾਦੀਆਂ ਸਮੱਸਿਆਵਾਂ ਅਤੇ ਮਸਲਿਆਂ ’ਤੇ ਸਹੀ ਮਾਅਨਿਆਂ ਵਿੱਚ ਚਾਨਣ ਪਾ ਸਕਦੇ ਹਨ। ਪੰਜਾਬ ਕਾਂਗਰਸ ਦੇਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਚੋਣ ਏਜੰਡੇ ਨੂੰ ਅੰਤਮ ਛੋਹਾਂ ਦੇਣ ਤੋਂ ਪਹਿਲਾਂ ਹੇਠਲੇ ਪੱਧਰ ਤੱਕਪਾਰਟੀ ਵਰਕਰਾਂ ਦੇ ਵਿਚਾਰਾਂ ’ਤੇ ਗੌਰ ਕੀਤਾ ਜਾਣਾ ਚਾਹੀਦਾ ਹੈ।