ਲੰਗਰ ਦੀ ਸੇਵਾ ਵਿੱਚ ਵੀ ਬੀਬੀਆਂ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ-ਜਗੀਰ ਕੌਰ

ਚੰਡੀਗੜ– ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ ਸ.ਬਾਦਲ ਨੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਵਧਾਈ ਪੇਸ਼ ਕੀਤੀ। ਉਹਨਾਂ ਨੇ ਸਮੂਹ ਬੀਬੀਆਂ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਇਸਤਰੀ ਅਕਾਲੀ ਦਲ ਨੂੰ ਰਾਜਨੀਤਕ ਕੰਮਾਂ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਵੱਧ ਤੋਂ ਵੱਧ ਰੁਚੀ ਦਿਖਾਉਣੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ ਕਿ ਅੱਜ ਕੱਲ ਵਿਆਹਾਂ ਆਦਿ ਉਪਰ ਹੋ ਰਹੇ ਬੇਹਿਸਾਬ ਖਰਚੇ ਚਿੰਤਾਜਨਕ ਹਨ। ਇਸ ਲਈ ਇਸਤਰੀ ਅਕਾਲੀ ਦਲ ਨੂੰ ਗਰੀਬ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣ ਦਾ ਉਦਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੀਬੀਆਂ ਨੂੰ ਲੰਗਰ ਸੇਵਾ ਵੀ ਦੁਬਾਰਾ ਤੋਂ ਸੁਰੂ ਕਰਨੀ ਚਾਹੀਦੀ ਹੈ ਅਤੇ ਇਸ ਕੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮਾਰਚ ਦੇ ਪਹਿਲੇ ਹਫਤੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ• ਵਿਖੇ ਔਰਤ ਦੀ ਧਾਰਮਿਕ, ਸਮਾਜਿਕ ਅਤੇ ਆਰਥਿਕ ਖੇਤਰ ਵਿੱਚ ਦੇਣ ਨੂੰ ਲੈ ਕੇ ਸੈਮੀਨਾਰ ਕੀਤਾ ਜਾਵੇਗਾ। ਉਹਨਾ ਕਿਹਾ ਕਿ ਅੱਜ ਦੇ ਯੁੱਗ ਵਿੱਚ ਔਰਤ ਹਰ ਖੇਤਰ ਵਿੱਚ ਵਧ ਚੜ ਕੇ ਹਿੱਸਾ ਲੈਂਦੀ ਹੈ। ਉਹਨਾਂ ਕਿਹਾ ਕਿ ਹਰ ਹਲਕੇ ਵਿੱਚ ਇਸਤਰੀ ਅਕਾਲੀ ਦਲ ਵੱਲੋਂ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਸਵਰਗੀ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ੁਰੂ ਕੀਤੀ ਲੰਗਰ ਪ੍ਰਥਾ ਪ੍ਰਸੰਸਾਯੋਗ ਸੀ ਉਸ ਨੂੰ ਅੱਗੇ ਤੋਰਿਆ ਜਾਵੇਗਾ ਅਤੇ ਹਰ ਹਲਕੇ ਵਿੱਚੋਂ ਬੀਬੀਆਂ ਵੀ ਲੰਗਰ ਸੇਵਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ। ਅੱਜ ਦੀ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮਹਿੰਦਰ ਕੌਰ ਜੋਸ਼, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ•, ਬੀਬੀ ਰਵਿੰਦਰ ਕੌਰ ਅਜਰਾਣਾ, ਬੀਬੀ ਰਣਜੀਤ ਕੌਰ ਦਿੱਲੀ, ਬੀਬੀ ਹਰਪ੍ਰੀਤ ਕੋਰ ਬਰਨਾਲਾ ਅਤੇ ਬੀਬੀ ਪੁਸ਼ਪਿੰਦਰ ਕੌਰ ਮਜਬੂਰ ਨੇ ਵੀ ਸੰਬੋਧਨ ਕੀਤਾ। ਅੱਜ ਦੀ ਮੀਟਿੰਗ ਵਿੱਚ ਜਿਹੜੀਆਂ ਬੀਬੀਆਂ ਹਾਜਰ ਸਨ ਉਹਨਾਂ ਵਿੱਚ ਬੀਬੀ ਸਤਵੰਤ ਕੌਰ ਸੰਧੂ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬੀਬੀ ਫਰਜਾਨਾ ਆਲਮ, ਬੀਬੀ ਗਗਨਦੀਪ ਕੌਰ ਢਂੀਂਡਸਾ, ਬੀਬੀ ਗੁਰਦੇਵ ਕੌਰ ਸੰਘਾ, ਬੀਬੀ ਅਮਰਜੀਤ ਕੌਰ ਸੇਖਵਾਂ, ਬੀਬੀ ਪਰਮਿੰਦਰ ਕੌਰ ਪੰਨੂ, ਬੀਬੀ ਗੁਰਿੰਦਰ ਕੌਰ ਭੋਲੁਵਾਲਾ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਕਰਤਾਰ ਕੌਰ ਸਾਹਬਾਦ, ਬੀਬੀ ਰਾਜਵਿੰਦਰ ਕੌਰ, ਬੀਬੀ ਮਨਜੀਤ ਕੌਰ ਸਿੱਧੂ, ਬੀਬੀ ਮਨਵਿੰਦਰ ਕੌਰ ਮੀਨੂੰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਸੂਰਜ ਕੌਰ ਖਿਆਲਾ, ਬੀਬੀ ਸਿਮਰਜੀਤ ਕੌਰ ਮਾਨਸਾ, ਬੀਬੀ ਪ੍ਰੀਤਮ ਕੌਰ ਭਿਉਰਾ, ਬੀਬੀ ਗੁਰਵਿੰਦਰ ਕੌਰ ਜਲਾਲਉਸਮਾਂ, ਬੀਬੀ ਵੀਰਪਾਲ ਕੌਰ, ਬੀਬੀ ਅਵਨੀਤ ਕੌਰ ਭਾਟੀਆ ਦਿੱਲੀ, ਬੀਬੀ ਬਲਜਿੰਦਰ ਕੌਰ ਖੀਰਨੀਆਂ, ਬੀਬੀ ਸ਼ਰਨਜੀਤ ਕੋਰ ਜੀਂਦੜ, ਬੀਬੀ ਰਜਿੰਦਰ ਕੌਰ ਵੀਨਾ ਮੱਕੜ, ਬੀਬੀ ਬੇਅੰਤ ਕੌਰ ਖਹਿਰਾ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਪਰਮਜੀਤ ਕੋਰ ਵਿਰਕ, ਬੀਬੀ ਸੁਨੀਤਾ ਸ਼ਰਮਾ, ਬੀਬੀ ਪੂਨਮ ਅਰੋੜਾ, ਬੀਬੀ ਮਹਿੰਦਰ ਕੌਰ ਖਾਲਸਾ, ਬੀਬੀ ਕਮਲੇਸ਼ ਕੌਰ ਪਟਿਆਲਾ, ਬੀਬੀ ਗੁਰਮੀਤ ਕੌਰ ਬਰਾੜ ਅਤੇ ਹੋਰ ਬੀਬੀਆਂ ਸ਼ਾਮਲ ਸਨ।