ਚੇਨਈ— ਸੁਪਰਸਟਾਰ ਰਜਨੀਕਾਂਤ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਵੇਰੀ ਨਦੀ ਤੋਂ ਤਾਮਿਲਨਾਡੂ ਨੂੰ ਮਿਲਣ ਵਾਲੇ ਪਾਣੀ ਦੀ ਮਾਤਰਾ ਘਟਾਏ ਜਾਣ ਦਾ ਸੁਪਰੀਮ ਕੋਰਟ ਦਾ ਫੈਸਲਾ ਬੇਹੱਦ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਤਾਮਿਲਨਾਡੂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਕ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ।
ਰਜਨੀਕਾਂਤ ਨੇ ਇਕ ਟਵੀਟ ‘ਚ ਕਿਹਾ,”ਕਾਵੇਰੀ ਦੇ ਪਾਣੀ ਦੀ ਵੰਡ ‘ਤੇ ਸੁਪਰੀਮ ਕੋਰਟ ਦਾ ਆਖਰੀ ਫੈਸਲਾ ਤਾਮਿਲਨਾਡੂ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਹੋਰ ਪ੍ਰਭਾਵਿਤ ਕਰੇਗਾ। ਇਹ ਕਾਫੀ ਨਿਰਾਸ਼ ਕਰਨ ਵਾਲਾ ਹੈ।” ਰਾਜਨੀਤੀ ‘ਚ ਕਦਮ ਰੱਖਣ ਦਾ ਐਲਾਨ ਕਰ ਚੁਕੇ ਰਜਨੀਕਾਂਤ ਨੇ ਇਹ ਵੀ ਕਿਹਾ ਕਿ ਤਾਮਿਲਨਾਡੂ ਸਰਕਾਰ ਨੂੰ ਇਸ ਮਾਮਲੇ ‘ਤੇ ਮੁੜ ਵਿਚਾਰ ਪਟੀਸ਼ਨ ਦਾਖਲ ਕਰਨ ਦੇ ਕਦਮ ਚੁੱਕਣੇ ਚਾਹੀਦੇ ਹਨ।