ਨਵੀਂ ਦਿੱਲੀ— ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਕਥਿਤ ਬਦਸਲੂਕੀ ਦਾ ਮਾਮਲਾ ਹੋਰ ਵੀ ਗਰਮੋ-ਗਰਮੀ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ‘ਚ ਆਪ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾ ਖ਼ਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਾਲ ਹੀ ਪੁਲਸ ਮੁਤਾਬਕ ਅੰਸ਼ੂ ਪ੍ਰਕਾਸ਼ ਦੀ ਮੈਡੀਕਲ ਰਿਪੋਰਟ ‘ਚ ਉਨ੍ਹਾਂ ਦੇ ਚਿਹਰੇ ‘ਤੇ ਕੱਟ ਦੇ ਨਿਸ਼ਾਨ ਹਨ। ਉਨ੍ਹਾਂ ਦੇ ਮੌਢੇ ‘ਤੇ ਵੀ ਸੱਟਾਂ ਦੇ ਨਿਸ਼ਾਨ ਪਾਏ ਗਏਅਤੇ ਸੋਜ ਵੀ ਹੈ।
ਦੱਸਣਾ ਚਾਹੁੰਦੇ ਹਾਂ ਕਿ ਅੰਸ਼ੂ ਪ੍ਰਕਾਸ਼ ਨੇ ਬੀਤੇ ਮੰਗਲਵਾਰ ਨੂੰ ਦੋਸ਼ ਲਗਾਇਆ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਸੋਮਵਾਰ ਅੱਧੀ ਰਾਤ ਨੂੰ ਬੁਲਾਈ ਗਈ ਬੈਠਕ ‘ਚ ਆਪ ਵਿਧਾਇਕਾਂ ਨੇ ਉਸ ਨਾਲ ਕੁੱਟਮਾਰ ਅਤੇ ਧੱਕਾ-ਮੁੱਕੀ ਕੀਤੀ। ਜਿਸ ਤੋਂ ਬਾਅਦ ਉਸ ਨੇ ਆਪ ਦੇ ਕੁਝ ਵਿਧਾਇਕਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਸੀ।