ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਦੇ ਵੱਡੇ ਭਰਾ ਸ੍ਰੀ ਰਘੂਰਾਜ ਸਿੰਘ ਬਦਨੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਰਘੂਰਾਜ ਸਿੰਘ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਹ 82 ਵਰਿ•ਆਂ ਦੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸ੍ਰੀ ਰਘੂਰਾਜ ਸਿੰਘ ਬਦਨੌਰ ਇੱਕ ਚੰਗੇ ਅਧਿਆਪਕ ਅਤੇ ਖਿਡਾਰੀ ਹੋਣ ਦੇ ਨਾਲ ਨਾਲ ਬਹੁਤ ਹੀ ਵਧੀਆ ਤੈਰਾਕ ਵੀ ਸਨ। ਉਹਨਾਂ ਕਿਹਾ ਕਿ ਸ੍ਰੀ ਰਘੂਰਾਜ ਸਿੰਘ ਵੱਲੋਂ ਮੇਓ ਕਾਲਜ ਵਿੱਚ ਚੈਅਰਮੈਨ ਅਤੇ ਬੋਰਡ ਆਫ ਗਵਰਨਰਜ਼ ਦੇ ਮੈਂਬਰ ਵੱਜੋਂ ਨਿਭਾਈਆਂ ਸੇਵਾਵਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।
ਰਾਣਾ ਕੇ. ਪੀ. ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਦੁੱਖੀ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।