ਬੈਂਕਾਕ – ਥਾਈਲੈਂਡ ਵਿਚ ਇੱਕ ਬੱਸ ਦੁਰਘਟਨਾ ਵਿਚ ਘੱਟੋ ਘੱਟ 18 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿਚ ਸਵਾਰ ਹੋ ਕੇ ਕੁਝ ਲੋਕ ਜਾ ਰਹੇ ਸਨ ਅਤੇ ਬੱਸ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਜਾ ਟਕਰਾਈ, ਜਿਸ ਵਿਚ 18 ਲੋਕਾਂ ਦੀ ਜਾਨ ਚਲੇ ਗਈ|
ਇਸ ਤੋਂ ਇਲਾਵਾ ਇਸ ਹਾਦਸੇ ਵਿਚ ਕਈ ਲੋਕ ਜਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|