ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਨ ਸਭਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਸਪਸ਼ਟ ਕੀਤਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਿਲ ਹੋਣ ਨਹੀਂ ਜਾ ਰਹੇ ਹਨ| ਖਹਿਰਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਝੂਠ ਬੋਲ ਰਹੇ ਹਨ| ਮੈਂ ਬਿਲਕੁਲ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਨਹੀਂ ਹੋ ਰਿਹਾ ਹਾਂ|
ਦੱਸਣਯੋਗ ਹੈ ਕਿ ਮਜੀਠੀਆ ਨੇ ਕਿਹਾ ਸੀ ਕਿ ਸੁਖਪਾਲ ਸਿੰਘ ਖਹਿਰਾ 9 ਮਹੀਨੇ ਦੇ ਅੰਦਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਜਾਣਗੇ|
ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਚ ਸ਼ਿਸ਼ਟਚਾਰ ਦੇ ਨਾਤੇ ਕੀਤਾ ਸੀ| ਮੈਂ ਆਪ ਪਾਰਟੀ ਲਈ ਡਟ ਕੇ ਕੰਮ ਕਰ ਰਿਹਾ ਹਾਂ ਅਤੇ ਡਟ ਕੇ ਹੀ ਕਰਾਂਗਾ| ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਦੇ ਨਾਲ ਰਿਸ਼ਤੇਦਾਰੀ ਦੇ ਦੋਸ਼ ਉਤੇ ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਉਨ੍ਹਾਂ ਦੇ ਰਿਸ਼ਤੇਦਾਰ ਜਰੂਰ ਹਨ ਪਰ ਉਹ ਹਰ ਕੰਮ ਵਿਚ ਪ੍ਰੋਫੈਸ਼ਨਲ ਅਪ੍ਰੋਚ ਰੱਖਦੇ ਹਨ|