ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਾਂਗਰਸ ਦੇ ਆਗੂ ਉਨ੍ਹਾਂ ਦੇ ਪ੍ਰਕੋਪ ਤੋਂ ਬਚ ਨਹੀਂ ਪਾ ਰਹੇ ਹਨ। ਦਿੱਲੀ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਨ੍ਹਾਂ ਦੰਗਿਆਂ ‘ਚ ਸਜ਼ਾ ਦਿਵਾਉਣ ਲਈ ਸਿੱਖ ਸੰਗਠਨ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਇਨ੍ਹਾਂ ਦੰਗਿਆਂ ਦੇ ਸੰਬੰਧ ‘ਚ ਦਿੱਲੀ ਹਾਈ ਕੋਰਟ ਨੂੰ ਹਾਲ ਹੀ ‘ਚ ਇਕ ਵਿਅਕਤੀ ਦਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ‘ਚ ਇਕ ਸੀ. ਡੀ. ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੀ. ਡੀ. ‘ਚ ਦੋਸ਼ੀ ਵੱਲੋਂ ਆਪਣਾ ਅਪਰਾਧ ਸਵੀਕਾਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਇਸ ਸੰਬੰਧ ‘ਚ ਇਕ ਨੋਟਿਸ ਜਾਰੀ ਕੀਤਾ ਹੈ ਅਤੇ ਸੱਜਣ ਸਿੰਘ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਸੁਣਵਾਈ 12 ਅਪ੍ਰੈਲ ਹੋਵੇਗੀ।