ਨਵੀਂ ਦਿੱਲੀ – ਲਾਭ ਦਾ ਅਹੁਦਾ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਅੱਜ ਆਮ ਆਦਮੀ ਪਾਰਟੀ ਨੂੰ ਵੱਡੀ ਰਾਹਤ ਦਿੱਤੀ ਹੈ| ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਮੁੜ ਤੋਂ ਮਾਮਲੇ ਦੀ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ|
ਦੱਸਣਯੋਗ ਹੈ ਕਿ ਆਪ ਦੇ 20 ਵਿਧਾਇਕਾਂ ਨੂੰ ਚੋਣ ਕਮਿਸ਼ਨ ਨੇ ਅਯੋਗ ਠਹਿਰਾਇਆ ਸੀ|
ਇਸ ਦੌਰਾਨ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ| ਦਿੱਲੀ ਦੇ ਲੋਕਾਂ ਵੱਲੋਂ ਚੁਣੇ ਗਏ ਪ੍ਰਤੀਨਿੱਧੀਆਂ ਨੂੰ ਗਲਤ ਢੰਗ ਨਾਲ ਬਰਖਾਸਤ ਕੀਤਾ ਗਿਆ ਸੀ| ਦਿੱਲੀ ਹਾਈਕੋਰਟ ਨੇ ਦਿੱਲੀ ਦੇ ਲੋਕਾਂ ਨੂੰ ਨਿਆਂ ਦਿੱਤਾ ਹੈ| ਦਿੱਲੀ ਦੇ ਲੋਕਾਂ ਦੀ ਇਹ ਵੱਡੀ ਜਿੱਤ ਹੈ| ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ|