ਚੰਡੀਗੜ੍ਹ– ਪੰਜਾਬ ਵਿਚ ਲੱਚਰ ਗੀਤ ਅਤੇ ਹਥਿਆਰਬਾਜ਼ੀ ਨੂੰ ਰੋਕਣ ਲਈ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ| ਪੰਜਾਬ ਸਰਕਾਰ ਨੇ ‘ਪੰਜਾਬ ਸਭਿਆਚਾਰ ਕਮਿਸ਼ਨ’ ਦਾ ਗਠਨ ਕੀਤਾ ਹੈ, ਜਿਸ ਦਾ ਮਕਸਦ ਗੀਤਾਂ ਵਿਚ ਲੱਚਰਤਾ ਅਤੇ ਹਥਿਆਰਾਂ ਨੂੰ ਰੋਕਣਾ ਹੈ| ਇਸ ਕਮਿਸ਼ਨ ਦੇ ਚੇਅਰਮੈਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਪ ਚੇਅਰਮੈਨ ਨਵਜੋਤ ਸਿੰਘ ਸਿੱਧੂ ਹੋਣਗੇ|
ਇਸ ਸਬੰਧੀ ਅੱਜ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਉਲੰਘਣਾ ਕਰਨ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਚ ਲੱਚਰਤਾ ਭਰੇ ਗੀਤ ਨਾ ਕੇਵਲ ਪੰਜਾਬੀ ਸੱਭਿਆਚਾਰ ਨੂੰ ਖਤਮ ਕਰ ਰਹੇ ਹਨ, ਉਥੇ ਗੀਤਾਂ ਵਿਚ ਹਥਿਆਰਾਂ ਅਤੇ ਨਸ਼ਿਆਂ ਦੇ ਵਧਦੇ ਰੁਝਾਨ ਨੇ ਪੰਜਾਬ ਦੀ ਨੌਜਵਾਨੀ ਨੂੰ ਗਲਤ ਰਸਤੇ ਵੱਲ ਤੋਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ| ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਸੱਭਿਆਚਾਰ ਨੂੰ ਗੰਧਲਾ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਨੱਥ ਪਾਉਣ ਲਈ ਸਰਕਾਰ ਤੋਂ ਵਾਰ-ਵਾਰ ਮੰਗ ਕੀਤੀ ਜਾਂਦੀ ਰਹੀ ਹੈ|