ਨਵੀਂ ਦਿੱਲੀ– ਬੀਤੇ ਦਿਨੀਂ 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਅੱਜ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸੀਬੀਐਸਈ ਦਫਤਰ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ|
ਦੱਸਣਯੋਗ ਹੈ ਕਿ ਸੀਬੀਐਸਈ ਵਲੋਂ ਪੇਪਰ ਲੀਕ ਹੋਣ ਤੋਂ ਬਾਅਦ ਵਿਦਿਆਰਥੀਆਂ ਦਾ ਮੁੜ ਤੋਂ ਪੇਪਰ ਲਿਆ ਜਾਵੇਗਾ| ਇਸ ਤੋਂ ਪਹਿਲਾਂ ਕੱਲ੍ਹ ਲੁਧਿਆਣਾ ਵਿਚ ਵੀ ਵਿਦਿਆਰਥੀਆਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਸੀ|