ਲੁਧਿਆਣਾ – ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ 2 ਅਪ੍ਰੈਲ ਨੂੰ ਐੱਸ. ਸੀ./ਐੱਸ. ਟੀ. ਐਕਟ 1989 ਦੀ ਮਹੱਤਤਾ ਖਤਮ ਕਰਨ ਦੇ ਵਿਰੋਧ ਵਿਚ ਕੀਤੇ ਜਾਣ ਵਾਲੇ ਪੰਜਾਬ ਬੰਦ ਦਾ ਸਮਰਥਨ ਕਰਦੀ ਹੈ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2 ਅਪ੍ਰੈਲ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ।
ਉਨ੍ਹਾਂ ਕਿਹਾ ਕਿ ਲੋਕਤੰਤਰ ਦੌਰਾਨ ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ਪਰ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਵਿਰੋਧ ਜਤਾਇਆ ਜਾਵੇ ਪਰ ਇਹ ਵਿਰੋਧ ਸਿਰਫ ਤੇ ਸਿਰਫ ਸ਼ਾਂਤਮਈ ਹੀ ਹੋਣਾ ਚਾਹੀਦਾ ਹੈ। ਇਸ ਮੌਕੇ ਜਸਵਿੰਦਰ ਸਿੰਘ ਖਾਲਸਾ, ਸੁਰਿੰਦਰ ਸਿੰਘ ਗਰੇਵਾਲ, ਜਤਿੰਦਰਪਾਲ ਸਿੰਘ ਸਲੂਜਾ, ਚਰਨਜੀਤ ਸਿੰਘ, ਸਿਕੰਦਰ ਸਿੰਘ ਪਨੂੰ, ਅਰਜਨ ਸਿੰਘ ਚੀਮਾ ਕੌਂਸਲਰ ਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਆਦਿ ਹਾਜ਼ਰ ਸਨ।