ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ੩੩੫ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। ਇਹ ਅਸਾਮੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਮਾਤਾ ਗੁਜਰੀ ਪਬਲਿਕ ਸਕੂਲ ਥੇਹਡ਼ੀ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ, ਭਾਈ ਬਹਿਲੋ ਜੀ ਪਬਲਿਕ ਸਕੂਲ ਫਫਡ਼ੇ ਭਾਈਕੇ, ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਕੈਂਥਲ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ, ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਮਾਤਾ ਗੰਗਾ ਕੰਨਿਆ ਸੀਨੀ: ਸੈਕੰ: ਸਕੂਲ ਬਾਬਾ ਬਕਾਲਾ, ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਮੋਗਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀਡ਼ ਬਾਬਾ ਬੁੱਢਾ ਸਾਹਿਬ ਸਮੇਤ ੪੯ ਸਕੂਲਾਂ ਲਈ ਕੱਢੀਆਂ ਗਈਆਂ ਹਨ।