ਫਿਲਮ ‘ਨਾਨਕ ਸ਼ਾਹ ਫਕੀਰ’ ਖਿਲਾਫ ਡਟੀਆਂ ਸਿੱਖ ਜਥੇਬੰਦੀਆਂ

ਬਠਿੰਡਾ: ਸਿੱਖ ਜਥੇਬੰਦੀਆਂ ਨੇ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੇਨ ਹਾਈਵੇ ਦਾ ਇੱਕ ਪਾਸੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਹ ਜਥੇਬੰਦੀਆਂ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਰੋਧ ਕਰ ਰਹੀਆਂ ਹਨ।

ਸਿੱਖ ਜਥੇਬੰਦੀਆਂ ਫਿਲਮ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਜਾ ਰਹੀਆਂ ਸੀ। ਉਨ੍ਹਾਂ ਨੂੰ ਪ੍ਰਬੰਧਕੀ ਕੰਪਲੈਕਸ ਅੰਦਰ ਦਾਖਲ ਨਾ ਹੋਣ ਦਿੱਤਾ ਤਾਂ ਗੁੱਸੇ ਵਿੱਚ ਆਏ ਜਥੇਬੰਦੀਆਂ ਦੇ ਆਗੂਆਂ ਨੇ ਸੜਕ ‘ਤੇ ਹੀ ਜਾਮ ਲਾ ਦਿੱਤਾ।