ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਸਬੰਧੀ ਅਗਲੀ ਸੁਣਵਾਈ 16 ਮਈ ਨੂੰ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਦੀ ਬਹਾਲੀ ਮਾਮਲੇ ਦੀ ਅਗਲੀ ਸੁਣਵਾਈ 16 ਮਈ ਪੈ ਗਈ ਹੈ|
ਦੱਸਣਯੋਗ ਹੈ ਕਿ ਫਰਵਰੀ ਮਹੀਨੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਰੇਸ਼ ਕੁਮਾਰ ਦੀ ਬਹਾਲੀ ਰੱਦ ਕਰਨ ਦੇ ਫੈਸਲੇ ਉਤ ਰੋਕ ਲਾ ਦਿੱਤੀ ਸੀ| ਹਾਈਕੋਰਟ ਦੇ ਸਿੰਗਲ ਬੈਂਚ ਨੇ ਸ੍ਰੀ ਸੁਰੇਸ਼ ਕੁਮਾਰ ਦੀ ਨਿਯੁਕਤ ਕਰ ਦਿੱਤੀ ਸੀ, ਜਿਸ ਖਿਲਾਫ ਸੂਬਾ ਸਰਕਾਰ ਨੇ ਹਾਈਕੋਰਟ ਦੇ ਡਬਲ ਬੈਂਚ ਵਿਚ ਚੁਣੌਤੀ ਦਿੱਤੀ ਸੀ|