ਪੰਜਾਬੀ ਗਾਇਕਾ ਮਿਸ ਪੂਜਾ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਆਰੋਪ

ਅਦਾਲਤ ਨੇ ਦਿੱਤੇ ਕੇਸ ਦਰਜ ਕਰਨ ਦੇ ਨਿਰਦੇਸ਼
ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕਾ ਮਿਸ ਪੂਜਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਨੂੰ ਲੈ ਕੇ ਕੇਸ ਦਰਜ ਕੀਤਾ ਜਾਵੇਗਾ। ਅਜਿਹਾ ਕੇਸ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ‘ਤੇ ਦਰਜ ਹੋਵੇਗਾ। ਸੰਦੀਪ ਕੌਸ਼ਲ ਨੇ ਮਿਸ ਪੂਜਾ ਦੇ ਇਕ ਪੁਰਾਣੇ ਗੀਤ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀ ਸ਼ਿਕਾਇਤ ਅਦਾਲਤ ਵਿਚ ਕੀਤੀ ਸੀ। ਇਸਦਾ ਨੋਟਿਸ ਲੈਂਦੇ ਹੋਏ ਅਦਾਲਤ ਨੇ ਪੁਲਿਸ ਨੂੰ ਆਈ.ਪੀ.ਸੀ. ਦੀ ਧਾਰਾ ਤਹਿਤ ਕੇਸ ਦਰਜ ਕਰਨ ਲਈ ਕਿਹਾ ਹੈ। ਜਲੰਧਰ ਦੇ ਥਾਣਾ ਇੰਚਾਰਜ ਨੇ ਦੱਸਿਆ ਕਿ ਜਦੋਂ ਹੀ ਉਨ੍ਹਾਂ ਕੋਲ ਅਦਾਲਤ ਦੇ ਆਰਡਰ ਪਹੁੰਚ ਗਏ, ਉਦੋਂ ਹੀ ਮਿਸ ਪੂਜਾ ਖਿਲਾਫ ਐਫਆਈਆਰ ਦਰਜ ਕਰ ਲਈ ਜਾਵੇਗੀ। ਰਾਜਪੁਰਾ ਦੀ ਰਹਿਣ ਵਾਲੀ ਮਿਸ ਪੂਜਾ ਦਾ ਅਸਲੀ ਨਾਮ ਗੁਰਿੰਦਰ ਕੌਰ ਕੈਂਥ ਹੈ।