ਕਾਂਗਰਸੀ ਆਗੂ ਦੀ ਵਾਇਰਲ ਵੀਡੀਓ ਕੈਪਟਨ ਤੇ ਸਿੱਧੂ ਲਈ ਚੈਲੰਜ : ਬਲਜਿੰਦਰ ਕੌਰ

ਤਲਵੰਡੀ ਸਾਬੋ : ਨਾਜਾਇਜ਼ ਮਾਈਨਿੰਗ ‘ਚ ਸੈਟਿੰਗ ਨੂੰ ਲੈ ਕੇ ਸ਼ਾਹਕੋਟ ਦੇ ਕਾਂਗਰਸੀ ਆਗੂ ਹਰਦੇਵ ਸਿੰਘ ਲਾਡੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਆਸਤ ਭੱਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਲਜਿੰਦਰ ਕੌਰ ਨੇ ਕਾਂਗਰਸ ਸਰਕਾਰ ‘ਤੇ ਨਜਾਇਜ਼ ਮਾਈਨਿੰਗ ‘ਚ ਸ਼ਾਮਲ ਹੋਣ ਦੇ ਦੋਸ਼ ਲਗਾਏ ਹਨ। ਬਲਜਿੰਦਰ ਕੌਰ ਨੇ ਕਿਹਾ ਕਿ ਇਹ ਸਿੱਧਾ-ਸਿੱਧਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਲਈ ਇਕ ਚੈਲੰਜ ਹੈ।
ਆਮ ਆਦਮੀ ਪਾਰਟੀ ਦੀ ਆਗੂ ਬਲਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਅਕਾਲੀਆਂ ਦੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਸਨ ਅਤੇ ਹੁਣ ਕਾਂਗਰਸੀ ਉਨ੍ਹਾਂ ਤੋਂ ਵੀ ਅੱਗੇ ਨਿਕਲਦੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਵੀਡੀਓ ਦੀ ਜਾਂਚ ਹੋਣੀ ਚਾਹੀਦੀ ਹੈ।