ਚੰਡੀਗੜ – ਕਰਨਾਟਕ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕ ਰਾਜਪਾਲ ਸ੍ਰੀ ਵੀ.ਪੀ ਸਿੰਘ ਨਾਲ ਅੱਜ ਸ਼ਾਮ ਨੂੰ ਮੁਲਾਕਾਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਰਾਜਪਾਲ ਨੂੰ ਇਸ ਮਾਮਲੇ ’ਤੇ ਮੰਗ ਪੱਤਰ ਸੌਂਪਣਗੇ।
ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।