ਜਲੰਧਰ – ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਬਰਿਜ ਭੁਪਿੰਦਰ ਸਿੰਘ ਲਾਲੀ (ਕੰਗ) ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ, ਹੰਸ ਰਾਜ ਹੰਸ ਤੇ ਹੋਰ ਆਗੂ ਵੀ ਮੌਜੂਦ ਸਨ।