ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਨਵਾੜੀ ਵਰਕਰਾਂ ਨੂੰ ਪੁਲਿਸ ਨੇ ਮੋਹਾਲੀ ਰੋਕਿਆ

ਚੰਡੀਗੜ – ਆਂਗਨਵਾੜੀ ਵਰਕਰਾਂ ਨੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਇਨ੍ਹਾਂ ਨੂੰ ਬੈਰੀਕੇਡ ਲਾ ਕੇ ਰਸਤੇ ਵਿਚ ਹੀ ਰੋਕ ਦਿੱਤਾ। ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਅੱਜ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।
ਫਤਿਹਗੜ ਸਾਹਿਬ ਤੋਂ ਪੈਦਲ ਮਾਰਚ ਕਰਕੇ ਆਂਗਨਵਾੜੀ ਵਰਕਰ ਜਤੋਂ ਮੋਹਾਲੀ ਤੋਂ ਚੰਡੀਗੜ ਵਿਚ ਦਾਖਲ ਹੋਣ ਲੱਗੀਆਂ ਤਾਂ ਪੁਲਿਸ ਨੇ ਇਨ੍ਹਾਂ ਨੂੰ ਰੋਕ ਦਿਤਾ। ਆਂਗਨਵਾੜੀ ਵਰਕਰਾਂ ਨੇ ਇਥੇ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਤੇਜ਼ ਗਰਮੀ ਵਿਚ 4 ਵਰਕਰਾਂ ਬੇਹੋਸ਼ ਵੀ ਹੋ ਗਈਆਂ, ਜਿਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ।