ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਨੇ ਜਿੱਤੀ ਸ਼ਾਹਕੋਟ ਜ਼ਿਮਨੀ ਚੋਣ

ਚੰਡੀਗੜ – ਕਾਂਗਰਸ ਦੇ ਉਮੀਦਵਾਰ ਹਰਦੇਵ ਲਾਡੀ ਨੇ ਸ਼ਾਹਕੋਟ ਵਿਧਾਨ ਸਭਾ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ 38,802 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਇਹ ਚੋਣ ਜਿੱਤੀ।