ਕੁਲਗਾਮ ‘ਚ ਅੱਤਵਾਦੀਆਂ ਨੇ CRPF ਦੇ ਜਵਾਨ ਦੀ ਰਾਇਫਲ ਖੋਹਣ ਦੀ ਕੀਤੀ ਕੋਸ਼ਿਸ਼

ਜੰਮੂ ਕਸ਼ਮੀਰ— ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਸੀ.ਆਰ.ਪੀ.ਐਫ ਦੇ ਜਵਾਨ ਨੂੰ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਜਵਾਨ ਨਾਲ ਉਸ ਦੀ ਰਾਇਫਲ ਖੋਹਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਕਾਮਯਾਬ ਨਹੀਂ ਹੋ ਸਕੇ। ਘਟਨਾ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ। ਹੁਣ ਤੱਕ ਸੁਰੱਖਿਆ ਬਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਫਲਤਾ ਹੱਥ ਨਹੀਂ ਲੱਗੀ ਹੈ।
ਜਾਣਕਾਰੀ ਮੁਤਾਬਕ ਕੁਲਗਾਮ ਦੇ ਡਿਪਟੀ ਕਮਿਸ਼ਨਰ ਦੇ ਦਫਤਰ ‘ਚ ਤਾਇਨਾਤ ਸੀ.ਆਰ.ਪੀ.ਐਫ ਦਾ ਜਵਾਨ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਥੇ ਪੁੱਜੇ ਅੱਤਵਾਦੀਆਂ ਨੇ ਉਸ ਤੋਂ ਰਾਇਫਲ ਖੋਹਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਮਕਸਦ ‘ਚ ਕਾਮਯਾਬ ਨਹੀਂ ਹੋ ਸਕੇ ਅਤੇ ਉਥੋਂ ਭੱਜ ਗÂ। ਘਟਨਾ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਫੌਜਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਰਚ ਆਪਰੇਸ਼ਨ ਤੇਜ਼ ਕਰ ਦਿੱਤਾ। ਹੁਣ ਤੱਕ ਅੱਤਵਾਦੀਆਂ ਨਾਲ ਜੁੜੀ ਕੋਈ ਜਾਣਕਾਰੀ ਹੱਥ ਨਹੀਂ ਲੱਗ ਸਕੀ ਹੈ। ਕੁਲਗਾਮ ਦੇ ਐਸ.ਐਸ.ਪੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਜਵਾਨ ‘ਤੇ ਕੁਹਾੜੀ ਨਾਲ ਵਾਰ ਵੀ ਕੀਤਾ ਪਰ ਉਹ ਹਥਿਆਰ ਖੋਹਣ ‘ਚ ਕਾਮਯਾਬ ਨਾ ਹੋ ਸਕੇ।