ਮੋਹਾਲੀ – ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਅੱਜ ਮੋਹਾਲੀ ਵਿਖੇ ਡੀ.ਸੀ ਦਫਤਰ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਇਕੱਠੇ ਹੋਏ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ।