ਫਿਰੋਜ਼ਪੁਰ : ਕੇਂਦਰੀ ਜੇਲ ‘ਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ – ਕੇਂਦਰੀ ਜੇਲ ਫਿਰੋਜ਼ਪੁਰ ‘ਚ ਬੰਦ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੱਤਿਆ ਦੇ ਦੋਸ਼ ‘ਚ ਜੇਲ ‘ਚ ਬੰਦ ਕੈਦੀ ਬਲਵੰਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਦੰਡੀ ਖੁਰਦ ਨੂੰ ਕੁਝ ਦਿਨ ਪਹਿਲਾਂ ਹੀ ਫਿਰੋਜ਼ਪੁਰ ਜੇਲ ‘ਚ ਸ਼ਿਫਟ ਕੀਤਾ ਗਿਆ ਸੀ। ਜੇਲ ਅਧਿਕਾਰੀਆਂ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਵਾਲਾਤੀ ਬਲਵੰਤ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦੇ ਕਾਰਨਾਂ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਅਤੇ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।