ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਰਾਜਮਾਤਾ ਮਹਿੰਦਰ ਕੌਰ ਨੂੰ ਅੱਜ ਉਹਨਾਂ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਪਟਿਆਲਾ ਦੇ ਮੋਤੀ ਮਹਿਲ ਵਿਖੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਰਾਜਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਹਿਲ, ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਤੇ ਪੀ.ਡਬਲਿਉ.ਡੀ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਸਨ।
ਵਰਣਨਯੋਗ ਹੈ ਕਿ ਰਾਜਮਾਤਾ ਮਹਿੰਦਰ ਕੌਰ ਪਿਛਲੇ ਸਾਲ 24 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ।