ਕਰਨਾਲ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ ‘ਚ ਲੱਗੀ ਅੱਗ

ਕਰਨਾਲ— ਹਰਿਆਣਾ ‘ਚ ਕਰਨਾਲ ਦੇ ਰਾਮਨਗਰ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ ‘ਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ। ਅੱਗ ਲੱਗਣ ਨਾਲ ਘਰ ‘ਚ ਕਾਫੀ ਕੀਮਤੀ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਪੁਲਸ ਪ੍ਰਸ਼ਾਸਨ ਦੇ ਆਲਾ ਅਧਿਕਾਰੀ ਅਤੇ ਭਾਜਪਾ ਦੇ ਜਿਲਾ ਪ੍ਰਧਾਨ ਸਮੇਤ ਪਾਰਟੀ ਦੇ ਹੋਰ ਕਾਰਜਕਰਤਾ ਸੂਚਨਾ ਮਿਲਦੇ ਹੀ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪਹੁੰਚੇ।
ਬੁੱਧਵਾਰ ਸਵੇਰੇ ਜਦੋਂ ਮੁੱਖ ਮੰਤਰੀ ਦੇ ਘਰ ‘ਚ ਜਦੋਂ ਭਾਜਪਾ ਦੇ ਵਰਕਰ ਪਹੁੰਚੇ ਤਾਂ ਘਰ ਚੋਂ ਧੂੰਆਂ ਨਿਕਲ ਰਿਹਾ ਸੀ। ਇਸ ਸਭਨੂੰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਅੰਦਰ ਜਾ ਕੇ ਦੇਖਿਆ ਤਾਂ ਘਰ ‘ਚ ਮੌਜ਼ੂਦ ਕੀਮਤੀ ਸਮਾਨ ਸੜ ਗਿਆ ਸੀ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਦੱਸਣਾ ਚਾਹੁੰਦੇ ਹਾਂ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੋਣਾਂ ਤੋਂ ਪਹਿਲਾਂ ਕਰਨਾਲ ‘ਚ ਇਹ ਘਰ ਰਹਿਣ ਲਈ ਲਿਆ ਸੀ। ਇਸ ਘਰ’ਚ ਮੁੱਖ ਮੰਤਰੀ ਹੁਣ ਘੱਟ ਹੀ ਆਉਂਦੇ ਸਨ ਪਰ ਉਨ੍ਹਾਂ ਨੇ ਆਪਣੇ ਵਰਕਰਾਂ ਦੀ ਇਥੇ ਡਿਊਟੀ ਲਗਾਈ ਸੀ। ਕਾਰਜਕਰਤਾ ਇਥੇ ਬੈਠ ਕੇ ਜਨਤਾ ਦੀਆਂ ਸਮੱਸਿਆਵਾਂ ਸੁਣਦੇ ਹਨ।
ਨਾਲ ਹੀ ਪੁਲਸ ਦੀ ਮੰਨੀਏ ਤਾਂ ਸ਼ੁਰੂਆਤੀ ਜਾਂਚ ‘ਚ ਅਜਿਹਾ ਪ੍ਰਤੀਤ ਹੋ ਰਿਹਾ ਸੀ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਐੈੱਫ.ਐੈੱਸ.ਐੈੱਲ. ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।