ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ

ਅੰਮ੍ਰਿਤਸਰ – 34ਵੇਂ ਘੱਲੂਘਾਰਾ ਦਿਵਸ ਮੌਕੇ ਅੱਜ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ। ਇਥੇ ਵੱਡੀ ਗਿਣਤੀ ਵਿਚ ਪੁਲਿਸ ਤੇ ਪੈਰਾ ਮਿਲਟਰੀ ਫੋਰਸਿਜ਼ ਤਾਇਨਾਤ ਕੀਤੇ ਗਏ ਹਨ।
ਇਸ ਦੌਰਾਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਿਰਕਤ ਕੀਤੀ।
ਗਰਮ ਖਿਆਲੀ ਨੌਜਵਾਨਾਂ ਨੇ ਕੀਤੀ ਨਾਅਰੇਬਾਜ਼ੀ
ਇਸ ਦੌਰਾਨ ਅੰਮ੍ਰਿਤਸਰ ਵਿਚ ਕੁਝ ਗਰਮ ਖਿਆਲੀ ਨੌਜਵਾਨਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।
ਬਾਜ਼ਾਰ ਰਹੇ ਬੰਦ
ਇਸ ਦੌਰਾਨ ਅੰਮ੍ਰਿਤਸਰ ਵਿਚ ਦਲ ਖਾਲਸਾ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਕਾਰਨ ਬਾਜ਼ਾਰ ਬੰਦ ਰਹੇ ਤੇ ਸੜਕਾਂ ਉਤੇ ਘਟ ਹੀ ਚਹਿਲ ਪਹਿਲ ਨਜ਼ਰ ਆਈ।