ਚੰਡੀਗੜ੍ਹ – ਪਿਛਲੇ ਦਿਨਾਂ ਤੋਂ ਜਾਰੀ ਕਿਸਾਨਾਂ ਦਾ ਅੰਦੋਲਨ ਅੱਜ ਅਧਿਕਾਰਤ ਤੌਰ ’ਤੇ ਸਮਾਪਤ ਹੋ ਗਿਆ। ਇਸ ਦੇ ਨਾਲ ਹੀ ਸੂਬੇ ਵਿਚ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਮੁੜ ਤੋਂ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਦੇਸ਼ ਭਰ ਵਿਚ ਇਹ ਅੰਦੋਲਨ 10 ਜੂਨ ਤਕ ਜਾਰੀ ਰਹੇਗਾ।
ਇਸ ਦੌਰਾਨ ਪਿਛਲੇ ਦਿਨੀਂ ਮੱਧ ਪ੍ਰਦੇਸ਼ ਵਿਚ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸ਼ਰਧਾਂਜਲੀ ਦਿੱਤੀ ਗਈ ਜਿਸ ਤੋਂ ਬਾਅਦ ਇਹ ਅੰਦੋਲਨ ਖਤਮ ਹੋ ਗਿਆ।
ਵਰਨਣਯੋਗ ਹੈ ਕਿ ਕਿਸਾਨ ਅੰਦੇਲਨ ਕਾਰਨ ਸਬਜ਼ੀਆਂ ਤੇ ਦੁੱਧ ਦੀ ਸਪਲਾਈ ਪ੍ਰਭਾਵਿਤ ਹੋਈ ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।