ਰੂਪਨਗਰ – ਰੂਪਨਗਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਿੰਡ ਡੰਗੋਰੀ ਦੀ ਹੈ ਜਿਥੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ।
ਇਸ ਦੌਰਾਨ ਇਸ ਘਟਨਾ ਦੇ ਵਾਪਰਨ ਮਗਰੋਂ ਇਲਾਕਾ ਵਾਸੀਆਂ ਤੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਿਜਲੀ ਨਾ ਹੋਣ ਕਾਰਨ ਦੋਸ਼ੀਆਂ ਦੀ ਫੁਟੇਜ਼ ਸੀਸੀਟੀਵੀ ਕੈਮਰੇ ਵਿਚ ਕੈਦ ਨਹੀਂ ਹੋ ਸਕੀ।
ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।