ਬਾਦਲਕਿਆਂ ਨੇ ਕੌਮ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ – ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰਾ ਅਕਾਲੀ ਦਲ-1920 ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਬਾਦਲਕਿਆਂ ਨੇ ਕੌਮ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਉਹਨਾਂ ਜਾਰੀ ਇਸ ਬਿਆਨ ਵਿਚ ਕਿਹਾ ਕਿ ਲੰਗਰ ਉਤੇ GST ਤੋਂ ਹਾਲੇ ਕੋਈ ਛੋਟ ਨਹੀਂ ਦਿਤੀ ਗਈ।
ਇਸ ਤੋਂ ਇਲਾਵਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਅਤੇ ਪੰਥ ਰਤਨ ਸ਼੍ਰੀ ਮਾਨ ਮਾਸਟਰ ਤਾਰਾ ਸਿੰਘ ਜੀ ਦੀ ਦੋਹਤਰੀ ਬੀਬੀ ਕਿਰਨਜੋਤ ਕੌਰ ਨੇ ਆਖਿਆ ਹੈ ਕਿ ਬਾਦਲ ਦਲ ਵਲੋਂ ਪ੍ਰਧਾਨ ਮੰਤਰੀ ਦਾ ਐਵੇਂ ਹੀ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਹਾਲੇ ਲੰਗਰ ਤੋਂ GST ਨਹੀਂ ਹਟਾਇਆ ਗਿਆ।