ਨਵੀਂ ਦਿੱਲੀ— ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਵਾਜਪਈ ਲੰਬੇ ਸਮੇਂ ਤੋਂ ਬੀਮਾਰ ਹਨ। 93 ਸਾਲ ਦੇ ਅਟਲ ਬਿਹਾਰੀ ਵਾਜਪਈ ਨੂੰ ਡਾਕਟਰਾਂ ਦੀ ਸਲਾਹ ‘ਤੇ ਚੈਕਅੱਪ ਲਈ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਏਮਜ਼ ਦੇ ਡਾਕਟਰ ਰਣਦੀਪ ਗੁਲੇਰੀਆ ਦੀ ਨਿਗਰਾਣ ‘ਚ ਅਟਲ ਦੀ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਸਾਬਕਾ ਪ੍ਰਧਾਨਮੰਤਰੀ ਵਾਜਪਈ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਹਨ ਅਤੇ ਆਪਣੇ ਸਰਕਾਰੀ ਘਰ ‘ਤੇ ਹੀ ਡਾਕਟਰਾਂ ਦੀ ਨਿਗਰਾਣੀ ‘ਚ ਸਿਹਤ ਲਾਭ ਲੈ ਰਹੇ ਹਨ। ਕੇਂਦਰ ‘ਚ ਮੋਦੀ ਸਰਕਾਰ ਆਉਣ ਦੇ ਬਾਅਦ ਵਾਜਪਈ ਨੂੰ ਭਾਰਤ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਪੀ.ਐਮ ਮੋਦੀ ਵਾਜਪਾਈ ਨੂੰ ਏਮਜ਼ ਹਸਪਤਾਲ ਮਿਲਣ ਪੁੱਜੇ।