ਕੇਜਰੀਵਾਲ ਦੇ ਮੰਤਰੀ ਸਤਿੰਦਰ ਜੈਨ ਦੀ ਸਿਹਤ ਹੋਈ ਖਰਾਬ

ਨਵੀਂ ਦਿੱਲੀ— ਉਪ ਰਾਜਪਾਲ ਦਫਤਰ ‘ਚ ਭੁੱਖ ਹੜਤਾਲ ‘ਤੇ ਬੈਠਣ ‘ਤੇ ਕਰੀਬ ਇਕ ਹਫਤੇ ਬਾਅਦ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਦੀ ਸਿਹਤ ਖਰਾਬ ਹੋਣ ਕਾਰਨ ਐਤਵਾਰ ਰਾਤ ਨੂੰ ਉਨ੍ਹਾਂ ਨੂੰ ਮਹਾਨਗਰ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮੰਤਰੀ ਮੁੱਖ ਅਰਵਿੰਦ ਕੇਜਰੀਵਾਲ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਮੰਤਰੀ ਨੂੰ ਐੱਲ. ਐੱਨ. ਜੇ. ਪੀ. ਹਸਪਤਾਲ ਲੈ ਜਾਇਆ ਗਿਆ।
ਕੇਜਰੀਵਾਲ ਨੇ ਟਵੀਟ ਕੀਤਾ ਕਿ ਸਤਿੰਦਰ ਜੈਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਦੀ ਰਿਪੋਰਟ ‘ਚ ਬਲੱਡ ਸ਼ੂਗਰ ਦੇ ਪੱਧਰ ਦਾ ਜੀ. ਐੱਲ. 64 ਐੱਮ. ਜੀ. ਸੀ, ਜਦਕਿ ਯੂਰੀਅਨ ‘ਚ ਕੀਟੋਨ ਦਾ ਪੱਧਰ ਕਾਫੀ ਵਧਿਆ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਬਲੱਡ ਪ੍ਰੈਸ਼ਰ ਦਾ ਪੱਧਰ 96-68 ਸੀ ਅਤੇ ਉਨ੍ਹਾਂ ਦਾ ਵਜ਼ਨ 78.5 ਕਿਲੋਗ੍ਰਾਮ ਮਾਪਿਆ ਗਿਆ। ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਜੈਨ ਇਸ ਮੰਗ ਨੂੰ ਲੈ ਕੇ ਉਪ ਰਾਜਪਾਲ ਦਫਤਰ ‘ਚ ਧਰਨਾ ਦੇ ਰਹੇ ਹਨ ਕਿ ਆਈ. ਏ. ਐੱਸ. ਅਧਿਕਾਰੀਆਂ ਦੀ ਹੜਤਾਲ ਖਤਮ ਕਰਵਾਏ।