ਨਵੀਂ ਦਿੱਲੀ – ਚੌਥੇ ਕੌਮਾਂਤਰੀ ਯੋਗ ਦਿਵਸ ਮੌਕੇ ਅੱਜ ਕਈ ਦੇਸ਼-ਵਿਦੇਸ਼ ਵਿਚ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਭਾਰਤ ਵਿਚ ਜਿਥੇ ਦੇਹਰਾਦੂਨ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਯੋਗ ਦਿਵਸ ਮਨਾਇਆ ਗਿਆ ਉਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਯੋਗ ਦਿਵਸ ਮਨਾਇਆ।
ਭਾਰਤ ਵਿਚ ਲੋਕਾਂ ਵਿਚ ਯੋਗ ਦਿਵਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਯੋਗ ਗੁਰੂ ਬਾਬਾ ਰਾਮਦੇਵ ਵਲੋਂ ਰਾਜਸਥਾਨ ਵਿਖੇ ਇੱਕ ਯੋਗ ਕੈਂਪ ਦੀ ਅਗਵਾਈ ਕੀਤੀ ਗਈ।
ਇਸ ਤੋਂ ਇਲਾਵਾ ਪੰਜਾਬ ਵਿਚ ਵੀ ਕਈ ਯੋਗਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ।
ਇਸ ਤੋਂ ਇਲਾਵਾ ਦੁਨੀਆ ਭਰ ਦੇ ਦੇਸ਼ਾਂ ਵਿਚ ਯੋਗ ਦਿਵਸ ਮਨਾਇਆ ਗਿਆ। ਵੱਖ-ਵੱਖ ਦੇਸ਼ਾਂ ਵਿਚ ਇਸ ਮੌਕੇ ਕਈ ਸਮਾਗਮਾਂ ਦਾ ਆਯੋਜਨ ਕੀਤਾ ਗਿਆ।