‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲਾਏ ਜਾਣਗੇ 2 ਕਰੋੜ ਬੂਟੇ: ਸਾਧੂ ਸਿੰਘ ਧਰਮਸੋਤ

ਮਿਸ਼ਨ ਤਹਿਤ ਹੁਣ ਤੱਕ 10 ਲੱਖ ਬੂਟੇ ਵੰਡੇ
ਸ਼ਹਿਰੀ ਖੇਤਰਾਂ ‘ਚ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਤਿਆਰ ਕਰਨ ਦੇ ਆਦੇਸ਼
ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਸੂਬੇ ਦਾ ਜੰਗਲਾਤ ਵਿਭਾਗ ਵਲੋਂ ਚਾਲੂ ਸਾਲ ਦੌਰਾਨ ਵੱਖ-ਵੱਖ ਸਕੀਮਾਂ ਤਹਿਤ 2 ਕਰੋੜ ਬੂਟੇ ਲਾਏ ਜਾਣਗੇ ਅਤੇ ਇਸ ਮਿਸ਼ਨ ਤਹਿਤ ਹੁਣ ਤੱਕ 10 ਲੱਖ ਬੂਟੇ ਵੰਡੇ ਵੀ ਜਾ ਚੁੱਕੇ ਹਨ।
ਸੂਬੇ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਮੂਹ ਜ਼ਿਲ•ਾ ਅਧਿਕਾਰੀਆਂ ਨਾਲ ਕੀਤੀ ‘ਮਿਸ਼ਨ ਤੰਦਰੁਸਤ ਪੰਜਾਬ’ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕੀਤਾ। ਉਨ•ਾਂ ਕਿਹਾ ਸੂਬੇ ‘ਚ ਹਰਿਆਲੀ ਵਧਾਉਣ ਲਈ ਜੰਗਲਾਤ ਵਿਭਾਗ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੀ ਸਹਾਇਤਾ ਲਈ ਜਾਵੇਗੀ। ਉਨ•ਾਂ ਕਿਹਾ ਸੂਬੇ ‘ਚ ਕਾਰਜਸ਼ੀਲ ਸਮਾਜ-ਸੇਵੀ ਸੰਸਥਾਵਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਲੋਕ ਨਿਰਮਾਣ ਵਿਭਾਗ ਅਧੀਨ ਆਉਂਦੇ ਖੇਤਰਾਂ ‘ਚ ਚਾਲੂ ਸਾਲ ਦੌਰਾਨ 2 ਕਰੋੜ ਬੂਟੇ ਲਾਏ ਜਾਣਗੇ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ‘ਆਈ ਹਰਿਆਲੀ ਐਪ’ ਸਫ਼ਲਤਾ ਪੂਰਬਕ ਚੱਲ ਰਹੀ ਹੈ ਅਤੇ ਇਸ ਐਪ ਦੇ ਹੁਣ ਤੱਕ 80 ਹਜਾਰ ਡਾਊਨਲੋਡ ਹੋ ਚੁੱਕੇ ਹਨ ਜਦਕਿ ਵਿਭਿੰਨ ਵਿਅਕਤੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲੈਣ ਲਈ 35 ਹਜ਼ਾਰ ਆਡਰ ਬੁੱਕ ਕੀਤੇ ਜਾ ਚੁੱਕੇ ਹਨ। ਬੂਟਿਆਂ ਨੂੰ ਲਾ ਕੇ ਉਨ•ਾਂ ਨੂੰ ਪਾਲਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ•ਾਂ ਕਿਹਾ ਕਿ ਇਸ ਐਪ ਰਾਹੀਂ ਹੁਣ ਤੱਕ 5 ਲੱਖ ਬੂਟੇ ਵੰਡੇ ਜਾ ਚੁੱਕੇ ਹਨ ਜਦਕਿ ਹੋਰ ਵੱਖ-ਵੱਖ ਸਕੀਮਾਂ ਤਹਿਤ ਵੱਖਰੇ ਤੌਰ ‘ਤੇ 5 ਲੱਖ ਬੂਟੇ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ•ਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਮਿਸ਼ਨ ਤਹਿਤ ਸੂਬੇ ਭਰ ‘ਚ ਮੁਫ਼ਤ ਵੰਡੇ ਜਾ ਰਹੇ ਬੂਟੇ ਹਾਸਲ ਕਰਨ ਵਾਲਿਆਂ ਦਾ ਨਾਂ, ਪਤਾ ਤੇ ਸੰਪਰਕ ਨੰਬਰ ਦਾ ਰਿਕਾਰਡ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਬੂਟਿਆਂ ਦੀ ਸਾਂਭ-ਸੰਭਾਲ ਨੂੰ ਸਮੇਂ-ਸਮੇਂ ਚੈੱਕ ਕੀਤਾ ਜਾ ਸਕੇ।
ਸ. ਧਰਮਸੋਤ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਝੁੱਗੀ ਝੌਂਪੜੀ (ਸਲੱਮ) ਖੇਤਰਾਂ ਅਤੇ ਸ਼ਹਿਰੀ ਖੇਤਰਾਂ ‘ਚ ਬੂਟੇ ਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹਰ ਉਸ ਥਾਂ ‘ਤੇ ਬੂਟੇ ਲਾਏ ਜਾ ਸਕਦੇ ਹਨ, ਜਿੱਥੇ ਬੂਟੇ ਨੂੰ ਵਧਣ-ਫੁੱਲਣ ਲਈ ਲੋੜੀਂਦਾ ਵਾਤਾਵਰਣ ਮਿਲ ਸਕਦਾ ਹੋਵੇ। ਉਨ•ਾਂ ਸਮੂਹ ਜ਼ਿਲ•ਾ ਅਧਿਕਾਰੀਆਂ ਨੂੰ ਇੱਕ ਤੋਂ ਵੱਧ ਮੰਜ਼ਿਲਾਂ ਵਾਲੀਆਂ ਇਮਾਰਤਾਂ ‘ਚ ਰਹਿੰਦੇ ਲੋਕਾਂ ਨੂੰ ਗਮਲਿਆਂ ‘ਚ ਲੱਗਣ ਵਾਲੇ ਮੈਡੀਸਨਲ ਬੂਟੇ ਵੰਡਣ ਨੂੰ ਤਰਜੀਹ ਦੇਣ ਲਈ ਕਿਹਾ। ਉਨ•ਾਂ ਸ਼ਹਿਰੀ ਖੇਤਰਾਂ ‘ਚ ਸਮਾਜ-ਸੇਵੀ ਸੰਸਥਾਵਾਂ ਤੇ ਵੱਖ-ਵੱਖ ਕਲੱਬਾਂ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।
ਇਸ ਤੋਂ ਪਹਿਲਾਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜੰਗਲਾਤ ਵਿਭਾਗ ਵਲੋਂ ਸਮੂਹ ਜ਼ਿਲਿ•ਆਂ ‘ਚ ਹੁਣ ਤੱਕ ਕੀਤੇ ਕੰਮਾਂ ‘ਤੇ ਚਾਨਣਾ ਪਾਉਂਦੀ ਇੱਕ ਪੇਸ਼ਕਾਰੀ ਵੀ ਵਿਖਾਈ ਗਈ।
ਇਸ ਮੌਕੇ ਸ੍ਰੀ ਐਮ.ਪੀ. ਸਿੰਘ ਵਧੀਕ ਮੁੱਖ ਸਕੱਤਰ ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਵਧੀਕ ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਐਚ. ਐਸ. ਗਰੇਵਾਲ ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ, ਸ੍ਰੀ ਸੌਰਵ ਗੁਪਤਾ ਮੁੱਖ ਵਣਪਾਲ ਹਿੱਲਜ਼, ਸ੍ਰੀ ਸੁਨੀਲ ਕੁਮਾਰ ਮੁੱਖ ਵਣਪਾਲ ਪਲੇਨਜ਼ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਆਰ ਅਧਿਕਾਰੀ ਤੇ ਸਮੂਹ ਜ਼ਿਲ•ਾ ਅਧਿਕਾਰੀ ਹਾਜ਼ਰ ਸਨ।