ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ‘ਚ ਅੱਜ ਸਵੇਰੇ ਭੂਚਾਲ ਦੇ ਮਾਮੂਲੀ ਝਟਕੇ ਮਹਿਸੂਸ ਕੀਤੇ ਗਏ ਹਨ | ਹਾਲਾਂਕਿ ਇਸ ‘ਚ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ | ਸਥਾਨਕ ਮੌਸਮ ਵਿਭਾਗ ਦੇ ਅਧਿਕਾਰੀ ਮਨਮੋਹਰ ਸਿੰਘ ਨੇ ਦੱਸਿਆ ਕਿ ਭੂਚਾਲ ਝਟਕੇ 2.37 ‘ਵਜੇ ਮਹਿਸੂਸ ਕੀਤੇ ਗਏ ਅਤੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ ਤਿੰਨ ਦਰਜ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਚੰਬਾ ਜ਼ਿਲੇ ਦੇ 32.9 ਡਿਗਰੀ ਚੋੜਾਈ ਉੱਤਰ ਅਤੇ 32.9 ਡਿਗਰੀ ਪੂਰਬ ‘ਚ ਪੰਜ ਕਿਲੋਮੀਟਰ ਡੂੰਘਾਈ ‘ਚ ਸੀ |