ਸ਼ਹਿਰਾਂ ‘ਚ ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਜਾਵੇ ਤਰਜੀਹ: ਯੋਗੀ

ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਜਨਤਾ ਦੀ ਸਹੂਲਤ ਅਤੇ ਵਾਤਾਵਰਣ ਦੀ ਦ੍ਰਿਸ਼ਟੀ ਤੋਂ ਸ਼ਹਿਰੀ ਬੱਸਾਂ ਦਾ ਪ੍ਰਬੰਧ ਕੀਤੇ ਜਾਣ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ‘ਚ ਇਲੈਕਟ੍ਰਿਕ ਬੱਸਾਂ ਦੇ ਪ੍ਰਬੰਧ ਨੂੰ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਨੇ ਸ਼ਹਿਰੀ ਬੱਸਾਂ ਦੇ ਪ੍ਰਬੰਧ ਨੂੰ ਯੋਜਨਾਬੱਧ ਢੰਗ ਨਾਲ ਸਥਾਪਤ ਕਰਨ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਡੀਜ਼ਲ ਅਤੇ ਪੈਟਰੋਲ ‘ਤੇ ਅਧਾਰਿਤ ਆਵਾਜਾਈ ਦੇ ਮੁਕਾਬਲੇ ਇਲੈਟ੍ਰਿਕ ਬੱਸਾਂ ਦੇ ਪ੍ਰਬੰਧ ਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਤੋਂ ਘੱਟ ਲਾਗਤ ‘ਚ ਬੱਸਾਂ ਦਾ ਪ੍ਰਬੰਧ ਹੋ ਸਕੇਗਾ ਅਤੇ ਉਹ ਵਾਤਾਵਰਣ ਦੀ ਦ੍ਰਿਸ਼ਟੀ ਤੋਂ ਅਨੁਕੂਲ ਹੋਵੇਗਾ। ਨਾਲ ਹੀ ਇਸ ਨਾਲ ਪ੍ਰਦੂਸ਼ਣ ਨੂੰ ਵੀ ਰੋਕਿਆ ਜਾ ਸਕੇਗਾ।
ਮੁੱਖ ਮੰਤਰੀ ਸੋਮਵਾਰ ਨੂੰ ਇੱਥੇ ਸ਼ਾਸਤਰੀ ਭਵਨ ‘ਚ ਸ਼ਹਿਰੀ ਆਵਾਜਾਈ ਪ੍ਰਣਾਲੀ ਦੇ ਤਹਿਤ ਲਖਨਊ ਅਤੇ ਇਲਾਹਾਬਾਦ ‘ਚ ਸ਼ਹਿਰੀ ਬੱਸਾਂ ਦੇ ਪ੍ਰਬੰਧ ਦੇ ‘ਚ ਕੀਤੀ ਗਈ ਪੇਸ਼ਕਾਰੀ ਦੇ ਮੌਕੇ ‘ਤੇ ਅਧਿਕਾਰੀਆਂ ਨੂੰ ਨਿਰਦੇਸ਼ਿਤ ਕਰ ਰਹੇ ਸਨ। ਉਨ੍ਹਾਂ ਨੇ ਲਖਨਊ ਦੀ ਜਨਸੰਖਿਆਂ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ‘ਤੇ ਅਧਿਕਾਰੀਆਂ ਨੂੰ ਨਿਰਦੇਸ਼ਿਤ ਕਰ ਰਹੇ ਸਨ। ਉਨ੍ਹਾਂ ਨੇ ਲਖਨਊ ਦੀ ਜਨਸੰਖਿਆਂ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰੀ ਆਵਾਜਾਈ ਪ੍ਰਣਾਲੀ ਨੂੰ ਵਿਕਸਿਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਇਲਾਹਾਬਾਦ ‘ਚ ਵੀ ਕੁੰਭ-2019 ਦੇ ਦ੍ਰਿਸ਼ਟੀਗਤ ਸ਼ਹਿਰੀ ਬੱਸਾਂ ਦੇ ਪ੍ਰਬੰਧ ਕੀਤੇ ਜਾਣ ‘ਤੇ ਜ਼ੋਰ ਦਿੱਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਵਾਰਾਨਸੀ ‘ਚ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਤੋਂ ਬੱਸ ਸੇਵਾ ਦੀ ਉਪਲੱਬਧਤਾ ਸੁਨਿਸ਼ਚਿਤ ਕੀਤੇ ਜਾਣ ਦੇ ਵੀ ਹੁਕਮ ਦਿੱਤੇ। ਪੇਸ਼ਕਾਰੀ ਦੌਰਾਨ ਮੁੱਖ ਸਕੱਤਰ ਨਗਰ ਵਿਕਾਸ ਮਨੋਜ ਕੁਮਾਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।