ਵਾਸ਼ਿੰਗਟਨ – ਅਮਰੀਕਾ ਵਿਚ ਇਕ ਵਿਅਕਤੀ ਨੇ ਇਕ ਅਖਬਾਰ ਦੇ ਦਫਤਰ ਉਤੇ ਹਮਲਾ ਕਰ ਦਿੱਤਾ ਜਿਸ ਵਿਚ 5 ਲੋਕਾਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੈਰੀਲੈਂਡ ਇਲਾਕੇ ਦੀ ਹੈ ਜਿਥੇ ਕੈਪੀਟਲ ਗਜ਼ਟ ਨਾਮਕ ਇਕ ਅਖਬਾਰ ਦੇ ਦਫਤਰ ਅੰਦਰ ਦਾਖਲ ਹੋ ਕੇ ਇਕ ਵਿਅਕਤੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ 5 ਲੋਕਾਂ ਦੀ ਮੌਤ ਹੋ ਗਈ।
ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਇਸ ਅਖਬਾਰ ਵਿਚ ਛਪੀ ਇਕ ਖਬਰ ਤੋਂ ਬੇਹੱਦ ਦੁਖੀ ਸੀ ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁਕਿਆ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।