ਆਮ ਆਦਮੀ ਪਾਰਟੀ ਨੇ ਬਾਦਲਾਂ ਦਾ ਪੁਤਲਾ ਫੂਕਿਆ

ਮੋਹਾਲੀ -ਅੱਜ ਆਮ ਆਦਮੀ ਪਾਰਟੀ ਮੋਹਾਲੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ (ਪੰਜਾਬ) ਅਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸ਼ਾਮਲ ਮੁੱਖ ਦੋਸ਼ੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਹੋਰ ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ ਤੇ ਇਸ ਮਾਮਲੇ ਦੀ ਅਦਾਲਤੀ ਪੈਰਵਾਈ ਵਿਸ਼ੇਸ਼ ਅਦਾਲਤ ਰਾਹੀਂ ਤੇ ਸਮਾਂਬੱਧ ਹੋਣੀ ਚਾਹੀਦੀ ਹੈ ਪਰ ਜੇਕਰ ਮੋਜੂਦਾ ਪੰਜਾਬ ਸਰਕਾਰ ਨੇ ਇਹਨਾਂ ਦੋਸੀਆਂ ਤੇ ਜਲਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਧਰਨੇ ਮੁਜ਼ਾਹਰਿਆਂ ਰਾਹੀਂ ਵੱਡਾ ਸੰਘਰਸ ਕਰੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਮੈਡਮ ਰਾਜ ਲਾਲੀ ਗਿੱਲ, ਉਪ ਪ੍ਰਧਾਨ ਮਾਲਵਾ ਜੋਨ-3 ਦਿਲਾਵਰ ਸਿੰਘ, ਐਕਸ ਸਰਵਿਸਮੈਨ ਵਿੰਗ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਘੁੰਮਣ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਤੇ ਅਕਾਲੀ ਦਲ ਦੀ ਮਿਲੀਭੁਗਤ ਜਗ ਜਾਹਿਰ ਹੈ ਕਿਉਂਕਿ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਮੌਕੇ ਪ੍ਰਕਾਸ਼ ਸਿੰਘ ਬਾਦਲ ਤੇ ਮਾਮਲਾ ਦਰਜ ਕਰਕੇ ਤੇ ਬਾਅਦ ਵਿੱਚ ਵਾਪਸ ਲੈ ਕੇ ਅੱਖੀ ਘੱਟਾ ਪਾਇਆ ਗਿਆ ਸੀ ਪਰ ਇਹ ਮਸਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ ਇਸ ਤੇ ਸਰਕਾਰ ਨੂੰ ਸਖਤੀ ਤੇ ਜਲਦੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਰੋਸ਼ ਪ੍ਰਦਰਸ਼ਨ ਵਿਚ ਗੁਰਮੇਜ ਸਿੰਘ ਕਾਹਲੋਂ, ਹਰਜੀਤ ਸਿੰਘ ਬੰਟੀ, ਬਲਦੇਵ ਸਿੰਘ ਮਾਨ, ਬਹਾਦਰ ਸਿੰਘ ਚਾਹਲ, ਮੈਡਮ ਸਵਰਨ ਲਤਾ, ਕਸ਼ਮੀਰ ਕੌਰ, ਬਲਵਿੰਦਰ ਕੌਰ ਧਨੌੜਾ, ਮੈਡਮ ਘੁੰਮਣ ਆਦਿ ਵਲੰਟੀਅਰ ਅਤੇ ਅਹੁਦੇਦਾਰ ਹਾਜਰ ਸਨ।