ਆਈ. ਆਰ. ਸੀ. ਟੀ. ਸੀ. ਮਾਮਲੇ ‘ਚ ਰਾਬੜੀ ਅਤੇ ਤੇਜਸਵੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ—ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਭਾਰਤੀ ਰੇਲ ਖਾਣ-ਪੀਣ ਅਤੇ ਸੈਰ-ਸਪਾਟਾ ਨਿਗਮ (ਆਈ. ਆਰ. ਸੀ. ਟੀ. ਸੀ.) ਦੇ ਹੋਟਲ ਨਾਲ ਜੁੜੇ ਮਾਮਲੇ ਦੇ ਮੁਲਜ਼ਮ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਦੀ ਜ਼ਮਾਨਤ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਈ। ਇਸ ਮਾਮਲੇ ‘ਚ ਮੁਲਜ਼ਮ ਰਾਜਦ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਲਈ ਪੇਸ਼ੀ ਵਾਰੰਟ ਜਾਰੀ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ 6 ਅਕਤੂਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿਚ ਅੱਜ ਇਸ ਮਾਮਲੇ ‘ਚ ਮੁਲਜ਼ਮ ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਹਾਜ਼ਰ ਹੋਏ।
ਇਸ ਮਾਮਲੇ ‘ਚ ਕੁਲ 14 ਮੁਲਜ਼ਮ ਹਨ। ਸਾਰੇ ਮੁਲਜ਼ਮਾਂ ਦੀ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।