ਬਟਾਲਾ, ਧਾਰੀਵਾਲ, ਗੁਰਦਾਸਪੁਰ : ਥਾਣਾ ਧਾਰੀਵਾਲ ਅਧੀਨ ਆਉਂਦੇ ਇਕ ਪਿੰਡ ‘ਚ ਬੀਤੇ ਦਿਨ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਉਪਰੰਤ ਕੀਤੇ ਕਤਲ ਦੇ ਪੀੜਤ ਪਰਿਵਾਰ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਗੁਰਦਾਸਪੁਰ ਸੁਨੀਲ ਜਾਖੜ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਤਿੱਖੇ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਨਾਲ ਕਾਂਗਰਸ ਪਾਰਟੀ ਹਮੇਸ਼ਾ ਖੜ੍ਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਦੋ ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ, ਐੱਸ. ਐੱਸ. ਪੀ. ਸਵਰਨਜੀਤ ਸਿੰਘ, ਐੱਸ. ਡੀ. ਐੱਮ. ਸਕੱਤਰ ਸਿੰਘ ਬੱਲ, ਪੰਜਾਬ ਕਾਂਗਰਸ ਕਮੇਟੀ ਸਕੱਤਰ ਬਰਿੰਦਰ ਸਿੰਘ ਛੋਟੇਪੁਰ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।