ਕਸ਼ਮੀਰ ‘ਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ, ਪੁਲਵਾਮਾ ਦੇ 10 ਤੋਂ ਜ਼ਿਆਦਾ ਪਿੰਡਾਂ ‘ਚ ਛੁੱਪੇ ਕਈ ਅੱਤਵਾਦੀ

ਸ਼੍ਰੀਨਗਰ— ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲੇ ਦੇ 10 ਤੋਂ ਜ਼ਿਆਦਾ ਪਿੰਡਾਂ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ ਸੋਮਵਾਰ ਨੂੰ ਵਿਆਪਕ ਤਲਾਸ਼ੀ ਮੁਹਿੰਮ ਚਲਾਈ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੈਨਾ, ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ(ਐਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਬਲ(ਸੀ.ਆਰ.ਪੀ.ਐਫ) ਨੇ ਪੁਲਵਾਮਾ ਜ਼ਿਲੇ ਦੇ ਮੁਰਾਨ, ਚਿਤਰਪੋਰਾ ਅਤੇ ਬਾਲੀਪੋਰਾ ਸਮੇਤ ਇਕ ਦਰਜ਼ਨ ਤੋਂ ਜ਼ਿਆਦਾ ਪਿੰਡਾਂ ‘ਚ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਗਈ।
ਸੁਰੱਖਿਆ ਬਲਾਂ ਨੇ ਇਨ੍ਹਾਂ ਪਿੰਡਾਂ ਦੇ ਬਾਹਰ ਨਿਕਲਣ ਦੇ ਸਾਰਿਆਂ ਰਸਤਿਆਂ ਨੂੰ ਬੰਦ ਕਰਕੇ ਘਰ-ਘਰ ਤਲਾਸ਼ੀ ਲਈ। ਅੰਤਿਮ ਰਿਪੋਰਟ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।