ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਭਾਰੀ ਮੀਂਹ

ਚੰਡੀਗੜ੍ਹ : ਪੰਜਾਬ ਵਿਚ ਮੌਸਮ ਨੇ ਮੁੜ ਤੋਂ ਕਰਵਟ ਲੈ ਲਈ ਹੈ। ਸੂਬੇ ਵਿਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਤਾਪਮਾਨ ਵਿਚ ਵੱਡੀ ਗਿਰਾਵਟ ਆਈ ਹੈ।
ਇਸ ਤੋਂ ਇਲਾਵਾ ਚੰਡੀਗੜ, ਦਿੱਲੀ, ਹਰਿਆਣਾ, ਉੱਤਰਾਖੰਡ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਇਲਾਕਿਆਂ ਵਿਚ ਤਾਂ ਹੜ੍ਹ ਵਰਗੇ ਹਾਲਾਤ ਬਣ ਗਏ ਹਨ।
ਕਿਸਾਨਾਂ ਦੇ ਚਿਹਰੇ ਖਿੜ੍ਹੇ
ਅੱਜ ਸਵੇਰ ਤੋਂ ਹੋ ਰਹੀ ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਇਸ ਬਾਰਿਸ਼ ਨਾਲ ਝੋਨੇ ਸਮੇਤ ਹੋਰ ਫਸਲਾਂ ਨੂੰ ਭਰਪੂਰ ਪਾਣੀ ਮਿਲਿਆ ਹੈ।